ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਦਾ ਦਿੰਦਿਆਂ ਜਿਥੇ ਉਸ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ’ਤੇ ਸੁਣਵਾਈ 8 ਜੂਨ ਨੂੰ ਕਰੇਗੀ।