#AMERICA

ਕਮਲਾ ਹੈਰਿਸ ਨੇ ਅਮਰੀਕਾ ਦੀ ਕਮਜ਼ੋਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ ਦਾ ਕੀਤਾ ਵਾਅਦਾ

ਨਿਊਯਾਰਕ,  28 ਸਤੰਬਰ (ਪੰਜਾਬ ਮੇਲ)- ਕਮਲਾ ਹੈਰਿਸ ਨੇ ਮੰਨਿਆ ਕਿ ਅਮਰੀਕਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਕਮਜ਼ੋਰ ਹੈ ਅਤੇ ਇਸ ਨੂੰ ਠੀਕ ਕਰਨ ਦਾ ਵਾਅਦਾ ਕੀਤਾ ਹੈ। ਉਂਜ ਪਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਥਾਂ ਕਮਲਾ ਹੈਰਿਸ ਨੇ ਕਿਹਾ ਕਿ ਉਹ ਬਿਨਾਂ ਦਸਤਾਵੇਜ਼ਾਂ ਤੋਂ ਅਮਰੀਕਾ ਆਉਣ ਵਾਲੇ ਮਿਹਨਤੀ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵੀ ਸਮਰਥਨ ਕਰਦੀ ਹੈ। 

ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਸਰਹੱਦ ‘ਤੇ ਸਖ਼ਤ ਸੁਰੱਖਿਆ ਉਪਾਅ ਕਰਨ ਅਤੇ ਅਮਰੀਕਾ ਦੀ ਕਮਜ਼ੋਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ ਦਾ ਵਾਅਦਾ ਕੀਤਾ ਹੈ। ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦੌਰਾਨ ਇਮੀਗ੍ਰੇਸ਼ਨ ਸਿਸਟਮ ਦਾ ਮੁੱਦਾ ਕਾਫੀ ਗਰਮ ਹੈ। ਡੋਨਾਲਡ ਟਰੰਪ ਇਸ ਮੁੱਦੇ ‘ਤੇ ਕਮਲਾ ਹੈਰਿਸ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਕਮਲਾ ਹੈਰਿਸ ਨੇ ਐਰੀਜ਼ੋਨਾ ਇਲਾਕੇ ‘ਚ ਅਮਰੀਕਾ-ਮੈਕਸੀਕੋ ਸਰਹੱਦ ਦਾ ਦੌਰਾ ਵੀ ਕੀਤਾ। ਟਰੰਪ ਨੇ ਇਸ ਦੌਰੇ ਨੂੰ ਲੈ ਕੇ ਕਮਲਾ ਹੈਰਿਸ ‘ਤੇ ਵੀ ਨਿਸ਼ਾਨਾ ਸਾਧਿਆ ਸੀ।

 ਕਮਲਾ ਹੈਰਿਸ ਨੇ ਮੰਨਿਆ ਕਿ ਅਮਰੀਕਾ ਦਾ ਇਮੀਗ੍ਰੇਸ਼ਨ ਸਿਸਟਮ ਕਮਜ਼ੋਰ ਹੈ ਅਤੇ ਇਸ ਨੂੰ ਠੀਕ ਕਰਨ ਦਾ ਵਾਅਦਾ ਵੀ ਕੀਤਾ ਹੈ। ਉਂਜ ਪਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਥਾਂ ਕਮਲਾ ਹੈਰਿਸ ਨੇ ਕਿਹਾ ਕਿ ਉਹ ਬਿਨਾਂ ਦਸਤਾਵੇਜ਼ਾਂ ਤੋਂ ਅਮਰੀਕਾ ਆਉਣ ਵਾਲੇ ਮਿਹਨਤੀ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵੀ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਸਾਲਾਂ ਤੋਂ ਇੱਥੇ ਰਹਿ ਰਹੇ ਮਿਹਨਤੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਕਾਂਗਰਸ ਨਾਲ ਮਿਲ ਕੇ ਕੰਮ ਕਰੇਗੀ।