#AMERICA

ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)- ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ ਗਈ। ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਹੈਰਿਸ ਨੂੰ ਸੱਤਾਧਾਰੀ ਡੈਮੋਕਰੈਟਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨਿਆ ਗਿਆ ਸੀ।