#PUNJAB

ਕਾਂਗਰਸ ਦੇ ਗੜ੍ਹ ‘ਤੇ ‘ਆਪ’ ਕਬਜ਼ਾ, ਡੇਰਾ ਬਾਬਾ ਨਾਨਕ ‘ਚ ਗੁਰਦੀਪ ਸਿੰਘ ਰੰਧਾਵਾ ਜੇਤੂ

ਗੁਰਦਾਸਪੁਰ, 23 ਨਵੰਬਰ (ਪੰਜਾਬ ਮੇਲ)- ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਈ ਸੀ ਅਤੇ 1 ਵਜੇ ਦੇ ਕਰੀਬ ਗਿਣਤੀ ਮੁਕੰਮਲ ਹੋਈ। 18 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ 5,699 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਗੁਰਦੀਪ ਸਿੰਘ ਰੰਧਾਵਾ (ਆਪ) ਨੂੰ ਹੁਣ ਤੱਕ 59,104 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ‘ਤੇ ਰਹੇ ਹਨ ਅਤੇ 53,405 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ  ਰਵੀ ਕਰਨ ਸਿੰਘ ਕਾਹਲੋਂ ਨੂੰ 6,505 ਵੋਟਾਂ ਪਈਆਂ ਹਨ।