#INDIA

ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ’ਤੇ ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁਜ਼ੱਫਰਨਗਰ (ਯੂਪੀ), 10 ਮਾਰਚ (ਪੰਜਾਬ ਮੇਲ)- ਅਣਪਛਾਤੇ ਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸਾਨ ਅੰਦੋਲਨ ਤੋਂ ਵੱਖ ਨਾ ਹੋਣ ਦੀ ਸੂਰਤ ਵਿੱਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਅੱਜ ਦੱਸਿਆ ਕਿ ਥਾਣਾ ਭੌਰਾ ਕਲਾਂ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਅਕਸ਼ੈ ਸ਼ਰਮਾ ਨੇ ਦੱਸਿਆ ਕਿ ਭਾਕਿਯੂ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਕਿ ਜੇ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਤੋਂ ਖੁਦ ਨੂੰ ਵੱਖ ਨਹੀਂ ਕਰਦਾ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਰਾਕੇਸ਼ ਅਤੇ ਨਰੇਸ਼ ਟਿਕੈਤ ਭਰਾ ਹਨ।

Leave a comment