ਜਲੰਧਰ, 27 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚਰਨਜੀਤ ਸਿੰਘ ਚੰਨੀ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਹੈ ਕਿ ਮੈਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਬਾਰੇ ਵੱਕਾਰੀ ਸੰਸਦੀ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ‘ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਪਾਰਟੀ ਹਾਈ ਕਮਾਂਡਰਾਹੁਲ ਗਾਂਧੀ, ਸ਼੍ਰੀਮਤੀ ਸੋਨੀਆ ਗਾਂਧੀ, ਖੜਗੇ ਅਤੇ ਸੰਸਦ ਦੇ ਮਾਨਯੋਗ ਸਪੀਕਰ ਦੇ ਭਰੋਸੇ ਅਤੇ ਸਮਰਥਨ ਲਈ ਧੰਨਵਾਦੀ ਹਾਂ। ਮੈਂ ਆਪਣੇ ਕਿਸਾਨਾਂ ਅਤੇ ਪੇਂਡੂ ਭਾਈਚਾਰਿਆਂ ਦੀ ਸਮਰਪਣ ਨਾਲ ਸੇਵਾ ਕਰਨ ਲਈ ਤਿਆਰ ਰਹਾਂਗਾ।
ਜਾਣਕਾਰੀ ਮੁਤਾਬਰ ਕੇਂਦਰ ਸਰਕਾਰ ਨੇ 2024-25 ਲਈ ਵਿਭਾਗ ਨਾਲ ਸਬੰਧਤ 24 ਸੰਸਦੀ ਸਥਾਈ ਕਮੇਟੀਆਂ ਦਾ ਗਠਨ ਕੀਤਾ ਹੈ। ਜਿਸ ‘ਚ ਸਰਕਾਰ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਕਮੇਟੀ ਵਿਚ ਕਾਂਗਰਸ ਪਾਰਟੀ ਦੇ ਮੈਂਬਰਾਂ ਨੂੰ ਚਾਰ ਕਮੇਟੀਆਂ ਦਾ ਚੇਅਰਪਰਸਨ ਬਣਾਇਆ ਗਿਆ ਹੈ, ਜਿਸ ਵਿਚ ਵਿਦੇਸ਼ੀ ਮਾਮਲੇ ਵੀ ਸ਼ਾਮਲ ਹਨ। ਹਰੇਕ ਕਮੇਟੀ ਵਿਚ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੇ ਮੈਂਬਰ ਸ਼ਾਮਲ ਹੁੰਦੇ ਹਨ। ਇਸ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦੀ ਪ੍ਰਧਾਨਗੀ ਸੌਂਪੀ ਗਈ ਹੈ।