#INDIA

ਕੇਂਦਰ ਨੇ C.A.A. ‘ਤੇ ਰੋਕ ਲਾਉਣ ਬਾਰੇ ਅਰਜ਼ੀਆਂ ਦਾ ਜੁਆਬ ਦੇਣ ਲਈ Supreme Court ਤੋਂ ਮੰਗਿਆ ਸਮਾਂ

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਕੇਂਦਰ ਨੇ ਅੱਜ ਨਾਗਰਿਕਤਾ (ਸੋਧ) ਨਿਯਮ-2024 ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀਆਂ ਅਰਜ਼ੀਆਂ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਵਿਚ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ 20 ਅਰਜ਼ੀਆਂ ਦਾ ਜਵਾਬ ਦੇਣ ਲਈ ਕੁਝ ਸਮਾਂ ਚਾਹੀਦਾ ਹੈ।