-ਦੋਸ਼ੀ ਨੂੰ ਹੋਵੇਗੀ 10 ਸਾਲ ਤੱਕ ਦੀ ਸਜ਼ਾ ਤੇ ਇਕ ਕਰੋੜ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਗੜਬੜੀਆਂ ਅਤੇ ਬੇਨਿਯਮੀਆਂ ਨੂੰ ਰੋਕਣ ਦੇ ਉਦੇਸ਼ ਨਾਲ ਸਖ਼ਤ ਕਾਨੂੰਨ ਲਾਗੂ ਕੀਤਾ ਹੈ। ਇਸ ਕਾਨੂੰਨ ਤਹਿਤ ਦੋਸ਼ੀ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਮਹੀਨੇ ਪਹਿਲਾਂ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਗਈਆਂ ਹਨ। ਯੂ.ਜੀ.ਸੀ.-ਨੈੱਟ 2024 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਚੱਲ ਰਹੇ ਵਿਵਾਦ ਕਾਰਨ ਸਰਕਾਰ ਦੇ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।