#PUNJAB

ਕੇਜਰੀਵਾਲ ਦੀ ਗ੍ਰਿਫ਼ਤਾਰੀ ਕਾਰਨ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਪ੍ਰਭਾਵਿਤ

ਫਰੀਦਕੋਟ, 27 ਮਾਰਚ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਨੂੰ ਵੀ ਪ੍ਰਭਾਵਿਤ ਕੀਤਾ ਹੈ। ਅਨਮੋਲ ਨੇ ਐਤਵਾਰ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਦੇ 12 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਨੀਆਂ ਸਨ, ਜਿਸ ਲਈ ਸਥਾਨਕ ਆਗੂਆਂ ਨੇ ਸਾਰੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਸਨ ਪਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੋਕ ਸਭਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਿਧਾਇਕ ਚੰਡੀਗੜ੍ਹ ਤੇ ਦਿੱਲੀ ਪੁੱਜੇ ਹੋਏ ਹਨ।