ਨਵੀਂ ਦਿੱਲੀ, 29 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਵੱਲੋਂ ਅੱਜ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਸੜਕਾਂ ‘ਤੇ ਭਾਜਪਾ ਹੈੱਡਕੁਆਰਟਰ ਵੱਲ ਜਾਣ ਵਾਲੀਆਂ ਸੜਕਾਂ ’ਤੇ ਇੱਥੇ ਕਈ ਪੱਧਰਾਂ ਦੇ ਬੈਰੀਕੇਡ ਲਗਾਏ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲੀਸ ਕਰਮਚਾਰੀਆਂ ਤੋਂ ਇਲਾਵਾ ਨੀਮ ਫੌਜੀ ਬਲਾਂ ਨੂੰ ਵੀ ਮੱਧ ਦਿੱਲੀ ਦੇ ਕਈ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ ਡੀਡੀਯੂ ਮਾਰਗ ਅਤੇ ਆਈਟੀਓ ਖੇਤਰ ਦੇ ਆਲੇ ਦੁਆਲੇ ਦੇ ਖੇਤਰ ਸ਼ਾਮਲ ਹਨ। ਕੇਜਰੀਵਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ।
ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ ‘ਇੰਡੀਆ’ ਗਠਜੋੜ ਦਾ ਅੱਜ ਪ੍ਰਦਰਸ਼ਨ, ਵਧਾਈ ਦਿੱਲੀ ’ਚ ਸੁਰੱਖਿਆ
