#PUNJAB

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਗਵੰਤ ਮਾਨ ਤੇ ਪਾਰਟੀ ਵਿਧਾਇਕ 7 ਨੂੰ ਖਟਕੜ ਕਲਾਂ ‘ਚ ਕਰਨਗੇ ਭੁੱਖ ਹੜਤਾਲ

ਚੰਡੀਗੜ੍ਹ, 6 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪ੍ਰੈਲ ਨੂੰ ਭੁੱਖ ਹੜਤਾਲ ‘ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪ੍ਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ‘ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵਰਤ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।