#INDIA

ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਕੇਂਦਰੀ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੇ ਬੈਂਚ ਨੇ ਅਭਿਸ਼ੇਕ ਮਨੁ ਸਿੰਘਵੀ ਦੀਆਂ ਦਲੀਲਾਂ ਸੁਨਣ ਤੋਂ ਬਾਅਦ 7 ਦਿਨਾਂ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਮਾਮਲੇ ਨੂੰ ਵਿਸਥਾਰਤ ਸੁਣਵਾਈ ਲਈ 17 ਜੁਲਾਈ, 2024 ਲਈ ਸੂਚੀਬੱਧ ਕੀਤਾ ਹੈ।