ਨਵੀਂ ਦਿੱਲੀ, 23 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਵੀ ਸ਼ਾਮਲ ਹੋਣ ਦੀ ਉਮੀਦ ਹੈ।ਇਸ ਤੋਂ ਪਹਿਲਾਂ ਸਵੇਰੇ ਆਤਿਸ਼ੀ, ਸੌਰਭ ਭਾਰਦਵਾਜ, ਪ੍ਰਿਅੰਕਾ ਤੇ ਜਾਸਮੀਨ ਸ਼ਾਹ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਉਪਰ ਦੋਸ਼ ਲਗਾਏ ਗਏ ਅਤੇ ਦਾਅਵਾ ਕੀਤਾ ਕਿ ਆਪ ਦੇ ਕਿਸੇ ਵੀ ਆਗੂ ਤੋਂ ਇਕ ਵੀ ਰੁਪਈਆ ਬਰਾਮਦ ਨਹੀਂ ਕੀਤਾ ਗਿਆ।