ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਈ.ਡੀ. ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਲੈਣਾ ਚਾਹੁੰਦੇ ਹਨ। ਇਸ ਦੀ ਸਰਵਉੱਚ ਅਦਾਲਤ ਨੇ ਇਜਾਜ਼ਤ ਦੇ ਦਿੱਤੀ। ਵਕੀਲ ਨੇ ਕਿਹਾ ਕਿ ਕਿਉਂਕਿ ਹੇਠਲੀ ਅਦਾਲਤ ਵਿਚ ਰਿਮਾਂਡ ਦੀ ਸੁਣਵਾਈ ਅਤੇ ਸੁਪਰੀਮ ਕੋਰਟ ਵਿਚ ਸੁਣਵਾਈ ਇੱਕੋ ਸਮੇਂ ਚੱਲੇਗੀ। ਇਸ ਕਾਰਨ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਵਕੀਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਹੇਠਲੀ ਅਦਾਲਤ ਵਿਚ ਰਿਮਾਂਡ ਦੀ ਕਾਰਵਾਈ ਵਿਚ ਆਪਣਾ ਪੱਖ ਪੇਸ਼ ਕਰੇਗਾ ਅਤੇ ਫਿਰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰੇਗਾ।