ਬਰੈਂਪਟਨ, 29 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ਸੂਬੇ ਵਿੱਚ ਇੱਕ ਬਹੁਤ ਹੀ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਕੁਝ ਫਲਸਤੀਨੀ
ਬਦਮਾਸ਼ਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਦੋਸ਼ੀ ਨੇ ਮੂਰਤੀ ‘ਤੇ ਫਲਸਤੀਨ ਦਾ ਝੰਡਾ ਲਗਾ ਦਿੱਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਕੈਨੇਡੀਅਨ ਪੱਤਰਕਾਰ ਵੱਲੋਂ ਸਾਂਝੀ ਕੀਤੀ ਗਈ ਇਸ 37 ਸੈਕਿੰਡ ਦੀ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦੋ ਨੌਜਵਾਨ, ਜਿਨ੍ਹਾਂ ਦੇ
ਮੂੰਹ ਢਕੇ ਹੋਏ ਹਨ, ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਚੜ੍ਹ ਕੇ ਆਪਣੇ ਘੋੜੇ ‘ਤੇ ਫਲਸਤੀਨ
ਦਾ ਝੰਡਾ ਲਹਿਰਾ ਰਹੇ ਹਨ। ਇਸ ਦੌਰਾਨ ਕੁਝ ਹੋਰ ਲੋਕ ਵੀ ਮੌਜੂਦ ਸਨ ਜੋ ਇਸ ਘਟਨਾ ਨੂੰ ਰਿਕਾਰਡ ਕਰ ਰਹੇ ਸਨ।