ਟੋਰਾਂਟੋ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਨੈਨੀ ਵੀਜ਼ੇ ਲਈ ਤਜਰਬੇ ਦੀ ਸ਼ਰਤ 24 ਮਹੀਨੇ ਤੋਂ ਘਟਾ ਕੇ 12 ਮਹੀਨੇ ਕਰ ਦਿੱਤੀ ਹੈ। ਸਿਰਫ਼ ਐਨਾ ਹੀ ਨਹੀਂ, ਐਕਸਪ੍ਰੈਸ ਐਂਟਰੀ ਅਧੀਨ ਚਾਰ ਸ਼੍ਰੇਣੀਆਂ ‘ਚ ਐਪਲੀਕੇਸ਼ਨ ਟ੍ਰੈਕਿੰਗ ਸੇਵਾ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੰਮੀਗ੍ਰੇਸ਼ਨ ਵਿਭਾਗ ਨੂੰ ਇਸ਼ਾਰਾ ਕੀਤਾ ਹੈ ਕਿ ਵਿਜ਼ਟਰ ਵੀਜ਼ਾ ਵਾਲੀਆਂ ਅਰਜ਼ੀਆਂ ‘ਤੇ ਨਰਮਦਿਲੀ ਨਾਲ ਵਿਚਾਰ ਕੀਤਾ ਜਾਵੇ ਅਤੇ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲਿਆਂ ਦੇ ਵਾਪਸ ਨਾ ਜਾਣ ਦੇ ਖਤਰਿਆਂ ਵੱਲ ਧਿਆਨ ਘਟਾਇਆ ਜਾਵੇ।
ਕੈਨੇਡਾ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ
