ਲੰਡਨ, 21 ਅਕਤੂਬਰ (ਪੰਜਾਬ ਮੇਲ)- ਬਰਤਾਨੀਆ ਸਰਕਾਰ ਨੇ ਭਾਰਤ ਦੇ ਉਸ ਫੈਸਲੇ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ, ਜਿਸ ਵਿਚ ਕੈਨੇਡੀਅਨ ਡਿਪਲੋਮੈਟਾਂ ਨੂੰ ਨਵੀਂ ਦਿੱਲੀ ਛੱਡਣੀ ਪਈ ਹੈ। ਬਰਤਾਨੀਆ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫਤਰ (ਐੱਫ.ਸੀ.ਡੀ.ਓ.) ਨੇ ਅੱਜ ਬਿਆਨ ‘ਚ ਕਿਹਾ ਕਿ ਇਸ ਕਦਮ ਨਾਲ ਕੂਟਨੀਤਕ ਸਬੰਧਾਂ ‘ਤੇ ਵੀਏਨਾ ਕਨਵੈਨਸ਼ਨ ਦੇ ਪ੍ਰਭਾਵੀ ਅਮਲ ‘ਤੇ ਅਸਰ ਪਿਆ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ ਕਿਹਾ ਕਿ ਉਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਜੂਨ ਵਿਚ ਹੋਈ ਹੱਤਿਆ ਵਿਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵਿਆਂ ਕਾਰਨ ਤਣਾਅਪੂਰਨ ਦੁਵੱਲੇ ਸਬੰਧਾਂ ਦੇ ਮੱਦੇਨਜ਼ਰ ਡਿਪਲੋਮੈਟਾਂ ਦੀਆਂ ਰਿਆਇਤਾਂ ਇਕਪਾਸੜ ਤੌਰ ‘ਤੇ ਰੱਦ ਕਰਨ ਵਿਰੁੱਧ ਭਾਰਤ ਦੀ ਚਿਤਾਵਨੀ ਨੂੰ ਮੰਨਦੇ ਹੋਏ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।