#AMERICA

ਕੈਲੀਫੋਰਨੀਆ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਸਿੱਖ ਬੀਬੀ 33 ਸਾਲਾਂ ਬਾਅਦ ਡਿਪੋਰਟ

ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿਚ ਕੈਲੀਫੋਰਨੀਆ ਵਿਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿਚ ਲੈਣ ਮਗਰੋਂ ਭਾਰਤ ਭੇਜ ਦਿੱਤਾ।
ਇਹ ਜਾਣਕਾਰੀ ਇੱਕ ਇੰਸਟਾਗ੍ਰਾਮ ਪੋਸਟ ਵਿਚ ਦਿੰਦਿਆਂ ਵਕੀਲ ਦੀਪਕ ਆਹਲੂਵਾਲੀਆ ਨੇ ਕਿਹਾ, ”ਬੀਬੀ ਜੀ (ਹਰਜੀਤ ਕੌਰ) ਪੰਜਾਬ ਵਾਪਸ ਜਾ ਰਹੀ ਹੈ। ਉਹ ਪਹਿਲਾਂ ਹੀ ਭਾਰਤ ਪਹੁੰਚ ਚੁੱਕੀ ਹੈ।”
ਹਰਜੀਤ ਕੌਰ ਨੂੰ ਕੈਲੀਫੋਰਨੀਆ ‘ਚ ਇਮੀਗ੍ਰੇਸ਼ਨ ਅਧਿਕਾਰੀਆਂ ਦੁਆਰਾ ਨਿਯਮਤ ਜਾਂਚ ਲਈ ਸੱਦਣ ਮਗਰੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਸ ਕਾਰਨ ਬੀਬੀ ਦੇ ਪਰਿਵਾਰ ਅਤੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ।