ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੱਛਮੀ ਬੰਗਾਲ ਵਿਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਕੀਤੇ ਗਏ। ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ‘ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਰਥਨ ਮਿਲ ਰਿਹਾ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹੜਤਾਲ ਦਾ ਸਮਰਥਨ ਕੀਤਾ ਸੀ।