ਵੈਨਕੂਵਰ, 27 ਮਾਰਚ (ਪੰਜਾਬ ਮੇਲ)- ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਕੈਨੇਡਾ ਦੇ ਸ਼ਹਿਰ ਸਰੀ ਦੀਆਂ ਆਗਾਮੀ ਮਿਊਂਸਪਲ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੰਜ਼ਰਵੇਟਿਵ ਪਾਰਟੀ ਆਫ ਸਰੀ ਵੱਲੋਂ ਵੀ ਚੋਣ ਮੈਦਾਨ ‘ਚ ਨਿਤਰਦਿਆ ਉੱਘੇ ਵਕੀਲ ਅਤੇ ਸਮਾਜਿਕ ਆਗੂ ਹੋਨਵੀਰ ਸਿੰਘ ਰੰਧਾਵਾ ਨੂੰ ਇਨ੍ਹਾਂ ਚੋਣਾਂ ‘ਚ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਹੋਨਵੀਰ ਸਿੰਘ ਰੰਧਾਵਾ ਦੀ ਉਮੀਦਵਾਰੀ ਦਾ ਰਸਮੀ ਐਲਾਨ ਕਰਨ ਸਬੰਧੀ ਸਰੀ ਸਥਿਤ ਦ ਐਂਪਰੈਸ ਪੈਲੇਸ ਬਾਲਰੂਮ ‘ਚ 29 ਮਾਰਚ ਸ਼ਾਮ ਨੂੰ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾਵੇਗਾ। ਜਿਸ ‘ਚ ਕੰਜ਼ਰਵੇਟਿਵ ਪਾਰਟੀ ਨਾਲ ਸੰਬੰਧਿਤ ਵੱਡੀ ਗਿਣਤੀ ‘ਚ ਵਰਕਰਾਂ ਦੇ ਪਹੁੰਚਣ ਦਾ ਅਨੁਮਾਨ ਹੈ।
ਕੰਜ਼ਰਵੇਟਿਵ ਪਾਰਟੀ ਨੇ ਹੋਨਵੀਰ ਰੰਧਾਵਾ ਨੂੰ ਮੇਅਰ ਅਹੁਦੇ ਲਈ ਉਮੀਦਵਾਰ ਐਲਾਨਿਆ

