#INDIA

ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਹੀ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਭਾਰਤ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ‘ਚ ਇਸ ਸਾਲ ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ ਅਤੇ ਅਲ ਨੀਨੋ ਦੇ ਹਾਲਾਤ ਪੂਰੇ ਸੀਜ਼ਨ ‘ਚ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤਿਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਮਹਾਰਾਸ਼ਟਰ ਅਤੇ ਉੜੀਸਾ ਦੇ ਕਈ ਹਿੱਸਿਆਂ ਵਿਚ ਗਰਮੀ ਦੀ ਲਹਿਰ ਆਮ ਨਾਲੋਂ ਵੱਧ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਕਿਹਾ ਕਿ ਮਾਰਚ ਵਿਚ ਦੇਸ਼ ਵਿਚ ਆਮ ਨਾਲੋਂ ਵੱਧ ਬਾਰਸ਼ ਹੋ ਸਕਦੀ ਹੈ।