ਨਵੀਂ ਦਿੱਲੀ, 14 ਜਨਵਰੀ, (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਦਿੱਲੀ ’ਚ ਅੱਜ ਮੀਟਿੰਗ ਹੋਈ ਹੈ। ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਤੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਦੋਵਾਂ ਪਾਰਟੀਆਂ ਦਰਮਿਆਨ ਇਹ ਮੀਟਿੰਗ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਮੀਟਿੰਗ ਮਗਰੋਂ ‘ਆਪ’ ਨੇ ‘ਐਕਸ’ ’ਤੇ ਪੋਸਟ ਪਾ ਕੇ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।