#PUNJAB

ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
ਇਹ ਮੀਟਿੰਗ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਹੋਈ। ਦੱਸ ਦੇਈਏ ਕਿ ਇਸ ਫੈਸਲੇ ‘ਤੇ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ।
ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਰਿਸ਼ਤੇਦਾਰ ਵੱਲੋਂ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ ਪਰ ਜਥੇਦਾਰ ਦੋਸ਼ਾਂ ਨੂੰ ਖਾਰਜ ਕਰ ਚੁੱਕੇ ਸਨ। ਇਸ ਮੁੱਦੇ ‘ਤੇ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ, ਜਿਸ ਦੇ ਆਧਾਰ ‘ਤੇ ਫ਼ੈਸਲਾ ਲਿਆ ਗਿਆ ਹੈ। ਕਮੇਟੀ ਨੂੰ ਪਹਿਲਾਂ ਜਾਂਚ ਵਾਸਤੇ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਬਾਅਦ ‘ਚ ਇਹ ਸਮਾਂ ਇੱਕ ਮਹੀਨੇ ਵਾਸਤੇ ਹੋਰ ਵਧਾ ਦਿੱਤਾ ਗਿਆ ਸੀ।