ਸੈਕਰਾਮੈਂਟੋ, 8 ਮਾਰਚ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਪਹਿਲਾ ਵਿਸ਼ਾਲ ਨਗਰ ਕੀਰਤਨ 26 ਮਾਰਚ, ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ 13 ਮਾਰਚ ਤੋਂ ਸਮਾਗਮ ਸ਼ੁਰੂ ਹੋ ਰਹੇ ਹਨ, ਜਿਸ ਤਹਿਤ 13 ਤੋਂ 25 ਮਾਰਚ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ 9 ਵਜੇ ਤੱਕ ਆਤਮ ਰਸ ਕੀਰਤਨ ਹੋਵੇਗਾ। 19 ਮਾਰਚ, ਦਿਨ ਐਤਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਦੀਵਾਨ ਸਜਣਗੇ। 25 ਮਾਰਚ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ ਅਤੇ 26 ਮਾਰਚ, ਦਿਨ ਐਤਵਾਰ, ਸਵੇਰੇ 10 ਵਜੇ ਨਗਰ ਕੀਰਤਨ ਆਰੰਭ ਹੋਵੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਕੀਰਤਨੀ ਜੱਥੇ, ਢਾਡੀ ਜੱਥੇ, ਕਵੀਸ਼ਰ ਅਤੇ ਹੋਰ ਸਿੱਖ ਧਾਰਮਿਕ ਆਗੂ, ਜਿਨ੍ਹਾਂ ਵਿਚ ਭਾਈ ਪਿੰਦਰਪਾਲ ਸਿੰਘ (ਕਥਾਵਾਚਕ), ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਡਾ. ਗਗਨਦੀਪ ਸਿੰਘ ਆਦਿ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ।
ਇਸ ਨਗਰ ਕੀਰਤਨ ਦੌਰਾਨ ਸੁਰੱਖਿਆ ਦੇ ਖਾਸ ਪ੍ਰਬੰਧ ਹੋਣਗੇ। ਹੋਰ ਜਾਣਕਾਰੀ ਲਈ ਸਫਾ ਨੰਬਰ 2 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖੋ।
ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਪਹਿਲਾ ਵਿਸ਼ਾਲ ਨਗਰ ਕੀਰਤਨ 26 ਮਾਰਚ ਨੂੰ
