#AMERICA

ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਪਹਿਲਾ ਨਗਰ ਕੀਰਤਨ 26 ਮਾਰਚ ਨੂੰ

ਸੈਕਰਾਮੈਂਟੋ, 22 ਫਰਵਰੀ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ, ਸੈਕਰਾਮੈਂਟੋ ਵੱਲੋਂ ਪਹਿਲਾ ਵਿਸ਼ਾਲ ਨਗਰ ਕੀਰਤਨ 26 ਮਾਰਚ, ਦਿਨ ਐਤਵਾਰ ਨੂੰ ਹੋਵੇਗਾ। ਇਸ ਸੰਬੰਧੀ 13 ਮਾਰਚ ਤੋਂ ਸਮਾਗਮ ਸ਼ੁਰੂ ਹੋਣਗੇ। ਰੋਜ਼ਾਨਾ ਆਤਮਰਸ ਕੀਰਤਨ 25 ਮਾਰਚ ਤੱਕ ਰੋਜ਼ਾਨਾ ਸ਼ਾਮ 6 ਵਜੇ ਤੋਂ 9 ਵਜੇ ਤੱਕ ਹੋਵੇਗਾ। 19 ਮਾਰਚ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਦੀਵਾਨ ਸਜਣਗੇ। 25 ਮਾਰਚ, ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ। 26 ਮਾਰਚ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਨਗਰ ਕੀਰਤਨ ਰਵਾਨਾ ਹੋਵੇਗਾ। ਇਸ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਪੰਥ ਦੇ ਉੱਘੇ ਕੀਰਤਨੀ ਜੱਥੇ, ਕਥਾਵਾਚਕ, ਰਾਗੀ ਜੱਥੇ, ਢਾਡੀ ਜੱਥੇ ਅਤੇ ਹੋਰ ਸਿੱਖ ਧਾਰਮਿਕ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਨ੍ਹਾਂ ਜੱਥਿਆਂ ਵਿਚ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਭਾਈ ਪਿੰਦਰਪਾਲ ਸਿੰਘ (ਕਥਾਵਾਚਕ), ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਡਾ. ਗਗਨਦੀਪ ਸਿੰਘ ਵਿਸ਼ੇਸ਼ ਸ਼ਮੂਲੀਅਤ ਕਰਨਗੇ। ਹੋਰ ਜਾਣਕਾਰੀ ਲਈ ਪੰਜਾਬ ਮੇਲ ‘ਚ ਸਫਾ ਨੰਬਰ 2 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖੋ ਜੀ।

Leave a comment