ਸੈਕਰਾਮੈਂਟੋ, 9 ਜੁਲਾਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸੰਤ ਸਾਗਰ ਦੇ ਮੁਖੀ ਬਾਬਾ ਸੱਜਣ ਸਿੰਘ ਅੱਜਕੱਲ੍ਹ ਸੈਕਰਾਮੈਂਟੋ ਦੌਰੇ ‘ਤੇ ਹਨ। ਇਥੇ ਗੁਰਦੁਆਰਾ ਸਾਹਿਬ ਸੰਤ ਸਾਗਰ ਵਿਖੇ ਉਨ੍ਹਾਂ ਕਾਫੀ ਸਮਾਂ ਬਤਾਇਆ, ਜਿੱਥੇ ਉਨ੍ਹਾਂ ਨੇ ਗੁਰਬਾਣੀ ਦਾ ਪ੍ਰਵਾਹ ਚਲਾਇਆ। ਇਸ ਮੌਕੇ ਉਨ੍ਹਾਂ ਨੇ ਸ. ਨਰਿੰਦਰਪਾਲ ਸਿੰਘ ਹੁੰਦਲ ਨਾਲ ਸਲਾਹ ਮਸ਼ਵਰਾ ਕਰਕੇ ਇਥੇ ਫਿਊਨਰਲ ਹੋਮ ਖੋਲ੍ਹਣ ਦੀ ਯੋਜਨਾ ਬਣਾਈ। ਇਸ ਸੰਬੰਧੀ ਉਨ੍ਹਾਂ ਵੱਖ-ਵੱਖ ਸਥਾਨਕ ਆਗੂਆਂ ਨਾਲ ਮੁਲਾਕਾਤ ਵੀ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰਪੂਰ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ, ਲੁਧਿਆਣਾ ਦੇ ਪ੍ਰਧਾਨ ਸ. ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਪੰਜਾਬ ਮੇਲ ਦੇ ਸੰਸਥਾਪਕ ਗੁਰਜਤਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਸਾਹਿਬ ਸੰਤ ਸਾਗਰ ਵਿਖੇ ਪਹੁੰਚੇ, ਜਿਥੇ ਸ. ਨਰਿੰਦਰਪਾਲ ਸਿੰਘ ਹੁੰਦਲ ਅਤੇ ਬਾਬਾ ਸੱਜਣ ਸਿੰਘ ਹੋਰਾਂ ਨੇ ਦੋਵਾਂ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਸੱਜਣ ਸਿੰਘ ਹੋਰਾਂ ਨੇ ਸੰਗਤਾਂ ਨੂੰ ਸੈਕਰਾਮੈਂਟੋ ‘ਚ ਫਿਊਨਰਲ ਹੋਮ ਦੇ ਪ੍ਰਾਜੈਕਟਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂਕਿ ਇਹ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾ ਸਕੇ।