ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਨੇੜਲੇ ਸਾਥੀ ਅਤੇ ਕੋਟਕਪੁਰਾ ਵਿਚ ਪ੍ਰਦੀਪ ਸਿੰਘ ਦੇ ਕਤਲ ਕੇਸ ਵਿਚ ਮੁੱਖ ਸਾਜ਼ਿਸ਼ਘਾੜੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਆਈ.ਪੀ.ਸੀ., ਅਸਲਾ ਐਕਟ ਤੇ ਯੂ.ਏ.ਪੀ.ਏ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਡੇਰਾ ਸੱਚਾ ਸੌਦਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਕੇਸ ਵਿਚ ਮੁਲਜ਼ਮ ਸੀ। ਪਿਛਲੇ ਸਾਲ ਨਵੰਬਰ ਮਹੀਨੇ ਛੇ ਗੈਂਗਸਟਰਾਂ ਨੇ ਪ੍ਰਦੀਪ ਸਿੰਘ ਦਾ ਉਸ ਦੀ ਦੁਕਾਨ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਗੈਂਗਸਟਰ ਗੋਲਡੀ ਬਰਾੜ ਦਾ ਨੇੜਲਾ ਸਾਥੀ ਹਰਪ੍ਰੀਤ ਸਿੰਘ ਗ੍ਰਿਫ਼ਤਾਰ
