#PUNJAB

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ

ਬਟਾਲਾ, 29 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨਾਮਵਰ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧੀ ਪੂਰੀ ਕਾਰਵਾਈ ਬਟਾਲਾ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਵੱਖ-ਵੱਖ ਗੰਭੀਰ ਮਾਮਲਿਆਂ ਵਿਚ ਨਾਮਜ਼ਦ ਹੈ, ਜਿਨ੍ਹਾਂ ਦੀ ਜਾਂਚ ਇਸ ਵੇਲੇ ਜਾਰੀ ਹੈ। ਇਸ ਮਾਮਲੇ ‘ਚ ਐੱਸ.ਐੱਸ.ਪੀ. ਬਟਾਲਾ ਸੋਹਲ ਕਾਸਿਮ ਮੀਰ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਦਮ ਚੁੱਕੇ ਜਾ ਰਹੇ ਹਨ।