#INDIA

ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਤੇ ਥਾਈਲੈਂਡ ਤੋਂ ਭਾਰਤ ਆਉਣ ਵਾਲਿਆਂ ਲਈ ਕੋਵਿਡ ਟੈਸਟ ਰਿਪੋਰਟ ਦੀ ਲੋੜ ਨਹੀਂ

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਹੁਣ 13 ਫਰਵਰੀ ਤੋਂ ‘ਏਅਰ ਸੁਵਿਧਾ’ ਪੋਰਟਲ ‘ਤੇ ਪ੍ਰੀ-ਡਿਪਾਰਚਰ ਕੋਵਿਡ ਟੈਸਟ ਰਿਪੋਰਟ ਅਤੇ ਸਵੈ-ਸਿਹਤ ਘੋਸ਼ਣਾ ਪੱਤਰ ਅਪਲੋਡ ਕਰਨ ਦੀ ਲੋੜ ਨਹੀਂ ਹੋਵੇਗੀ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿਉਂਕਿ ਇਨ੍ਹਾਂ ਦੇਸ਼ਾਂ ਵਿਚ ਪਿਛਲੇ ਚਾਰ ਹਫ਼ਤਿਆਂ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ।

Leave a comment