#INDIA

ਚੰਡੀਗੜ੍ਹ ਮੇਅਰ ਚੋਣ: ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਸੁਪਰੀਮ ਕੋਰਟ ‘ਚ ਬਿਨਾਂ ਸ਼ਰਤ ਮੁਆਫ਼ੀ ਮੰਗੀ

ਅਦਾਲਤ ‘ਚ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਰਿਟਰਨਿੰਗ ਅਫ਼ਸਰ ਰਹੇ ਅਨਿਲ ਮਸੀਹ ਨੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਵਿਚ ਆਪਣੇ ਰਵੱਈਏ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਅਦਾਲਤ ਨੇ ਇਹ ਮਾਮਲਾ ਅਗਲੀ ਸੁਣਵਾਈ ਲਈ 23 ਜੁਲਾਈ ਤੱਕ ਵਾਸਤੇ ਮੁਲਤਵੀ ਕਰ ਦਿੱਤਾ ਹੈ।