#PUNJAB

ਜਸਟਿਸ ਸ਼ੀਲ ਨਾਗੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪੰਜਾਬ ਰਾਜ ਭਵਨ ਵਿਚ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਨਾਗੂ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਰਹੇ ਸਨ। ਇਹ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਹਾਈ ਕੋਰਟ 31 ਜੱਜਾਂ ਦੀ ਘਾਟ ਅਤੇ 436,351 ਤੋਂ ਵੱਧ ਬਕਾਏ ਕੇਸਾਂ ਨਾਲ ਜੂਝ ਰਹੀ ਹੈ। ਹਾਈ ਕੋਰਟ ਵਿੱਚ ਇਸ ਵੇਲੇ 85 ਜੱਜਾਂ ਦੀ ਮਨਜ਼ੂਰੀ ਹੈ ਪਰ ਇਸ ਵੇਲੇ 54 ਜੱਜ ਹਨ। ਇਸ ਸਾਲ ਤਿੰਨ ਜੱਜਾਂ ਦੀ ਸੇਵਾਮੁਕਤੀ ਅਤੇ ਅਗਲੇ ਸਾਲ ਤਿੰਨ ਹੋਰ ਜੱਜਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਸਥਿਤੀ ਹੋਰ ਵਿਗੜਨ ਦੀ ਉਮੀਦ ਹੈ।