#PUNJAB

ਜ਼ੀਰਾ ਵਾਲੀ ਸ਼ਰਾਬ ਫੈਕਟਰੀ ਬੰਦ ਕਰਨ ਤੇ ਇਕ ਹਿੱਸਾ ਢਾਹੁਣ ਦੇ ਹੁਕਮ

ਜ਼ੀਰਾ, 13 ਸਤੰਬਰ (ਪੰਜਾਬ ਮੇਲ)- ਪਿੰਡ ਮਨਸੂਰਵਾਲ ਕਲਾਂ ‘ਚ ਲੱਗੀ ਸ਼ਰਾਬ ਫ਼ੈਕਟਰੀ ਦਾ ਕੁਝ ਹਿੱਸਾ ਢਾਹੁਣ ਦੇ ਹੁਕਮ ਜਾਰੀ ਹੋਏ ਹਨ। ਇਹ ਹੁਕਮ ਐੱਨ.ਜੀ.ਟੀ. ਵੱਲੋਂ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਐੱਨ.ਜੀ.ਟੀ. ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ. ਅਫਰੋਜ਼ ਅਹਿਮਦ ਦੇ ਬੈਂਚ ਵੱਲੋਂ ਜਾਰੀ ਹੁਕਮਾਂ ਵਿਚ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਬੰਦ ਕਰਨ ਅਤੇ ਇਕ ਹਿੱਸਾ ਢਾਹੁਣ ਲਈ ਆਖਿਆ ਹੈ।
ਦੱਸਣਯੋਗ ਹੈ ਕਿ ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਬਣਾਇਆ ਗਿਆ ਸੀ ਅਤੇ ਕਈ ਮਹੀਨੇ ਤੱਕ ਸ਼ਰਾਬ ਫੈਕਟਰੀ ਦੇ ਬਾਹਰ ਮੋਰਚੇ ਵੱਲੋਂ ਧਰਨਾ ਲਗਾਈ ਰੱਖਿਆ ਗਿਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਫੈਕਟਰੀ ਖ਼ਿਲਾਫ਼ ਸਖ਼ਤ ਹੁਕਮ ਜਾਰੀ ਕਰਦਿਆਂ ਬੰਦ ਕਰਵਾ ਦਿੱਤਾ। ਦੂਜੇ ਪਾਸੇ ਵਕੀਲਾਂ ਨੇ ਅਦਾਲਤ ‘ਚ ਦੱਸਿਆ ਕਿ ਡਿਸਟਿਲਰੀ ਪਲਾਂਟ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਕਿ ਹੁਕਮਾਂ ਦੀ ਇਨਬਿੰਨ ਪਾਲਣਾ ਹੋਵੇ।