ਹੀਰੋਸ਼ੀਮਾ, 20 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ ਦੇ ਇਸ ਸ਼ਹਿਰ ‘ਚ ਜੀ-7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲਬਾਤ ਕੀਤੀ। ਪਿਛਲੇ ਸਾਲ ਫਰਵਰੀ ‘ਚ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਆਹਮੋ-ਸਾਹਮਣੇ ਮੁਲਾਕਾਤ ਹੈ।