#AMERICA

ਜੇ ਮਸਕ ਭਾਰਤ ‘ਚ ਟੈਸਲਾ ਦੀ ਫੈਕਟਰੀ ਸ਼ੁਰੂ ਕਰਦੇ ਹਨ ਤਾਂ ਇਹ ਅਮਰੀਕਾ ਨਾਲ ਬੇਇਨਸਾਫ਼ੀ ਹੋਵੇਗੀ : ਟਰੰਪ

ਵਾਸ਼ਿੰਗਟਨ, 21 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਐਲੋਨ ਮਸਕ ਦੀ ਟੈਸਲਾ ਕੰਪਨੀ ਭਾਰਤੀ ਟੈਰਿਫ ਤੋਂ ਬਚਣ ਲਈ ਉਥੇ ਫੈਕਟਰੀ ਦਾ ਨਿਰਮਾਣ ਕਰਦੀ ਹੈ ਤਾਂ ਇਹ ਅਮਰੀਕਾ ਨਾਲ ਬੇਇਨਸਾਫ਼ੀ ਹੋਵੇਗੀ। ਟਰੰਪ ਦੀ ਇਹ ਟਿੱਪਣੀ ਟੈਰਿਫਾਂ ‘ਚ ਵਾਧਾ ਕਰਨ ਦੇ ਉਨ੍ਹਾਂ ਦੇ ਬਿਆਨਾਂ ਵਿਚਾਲੇ ਆਈ ਹੈ।
ਅਮਰੀਕਾ ਦੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ‘ਚ 13 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਰੰਪ ਨਾਲ ਦੁਵੱਲੀ ਮੁਲਾਕਾਤ ਤੋਂ ਕੁਝ ਘੰਟੇ ਪਹਿਲਾਂ ਅਮਰੀਕੀ ਰਾਸ਼ਟਰਪਤੀ ਨੇ ‘ਜੈਸੇ ਕੋ ਤੈਸਾ’ ਟੈਰਿਫ ਲਾਉਣ ਦਾ ਐਲਾਨ ਕੀਤਾ ਸੀ। ਹਾਲ ਹੀ ‘ਚ ‘ਫਾਕਸ ਨਿਊਜ਼’ ਦੇ ਸੀਨ ਹੈਨਿਟੀ ਨਾਲ ਇੰਟਰਵਿਊ ‘ਚ ਟਰੰਪ ਨੇ ਕਿਹਾ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਭਾਰਤ ਦੁਨੀਆਂ ‘ਚ ਸਭ ਤੋਂ ਵੱਧ ਟੈਰਿਫ ਵਸੂਲਦਾ ਹੈ। ਟਰੰਪ ਨੇ ਕਿਹਾ ਕਿ ਮਸਕ ਲਈ ਭਾਰਤ ‘ਚ ਕਾਰਾਂ ਵੇਚਣਾ ‘ਅਸੰਭਵ’ ਹੈ।