#AMERICA

ਜੇ ਮੇਰਾ ਕਤਲ ਹੁੰਦੈ, ਤਾਂ ਈਰਾਨ ਨੂੰ ਤਬਾਹ ਕਰ ਦਿਓ : ਟਰੰਪ

ਵਾਸ਼ਿੰਗਟਨ, 5 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੇ ਸਲਾਹਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਈਰਾਨ ਉਨ੍ਹਾਂ ਦਾ ਕਤਲ ਕਰਦਾ ਹੈ, ਤਾਂ ਉਸ ਨੂੰ ਤਬਾਹ ਕਰ ਦਿੱਤਾ ਜਾਵੇ। ਈਰਾਨ ‘ਤੇ ਵੱਧ ਤੋਂ ਵੱਧ ਦਬਾਅ ਪਾਉਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕਰਦੇ ਹੋਏ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ, ”ਜੇਕਰ ਉਸ ਨੇ (ਈਰਾਨ ਨੇ) ਅਜਿਹਾ (ਉਨ੍ਹਾਂ ਦਾ ਕਤਲ) ਕੀਤਾ, ਤਾਂ ਉਸ ਨੂੰ ਤਬਾਹ ਕਰ ਦਿੱਤਾ ਜਾਵੇਗਾ। ਮੈਂ ਆਪਣੇ ਸਲਾਹਕਾਰਾਂ ਨੂੰ ਨਿਰਦੇਸ਼ ਦਿੱਤੇ ਹਨ, ਜਿਸ ਤੋਂ ਬਾਅਦ ਕੁਝ ਵੀ ਨਹੀਂ ਬਚੇਗਾ।”
ਅਮਰੀਕੀ ਨਿਆਂ ਵਿਭਾਗ ਨੇ ਨਵੰਬਰ ਵਿਚ ਦੋਸ਼ ਲਗਾਏ ਸਨ ਕਿ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਈਰਾਨ ਨੇ ਟਰੰਪ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ। ਵਿਭਾਗ ਨੇ ਦੋਸ਼ ਲਗਾਇਆ ਸੀ ਕਿ ਈਰਾਨੀ ਅਧਿਕਾਰੀਆਂ ਨੇ ਸਤੰਬਰ ਵਿਚ ਫਰਹਾਦ ਸ਼ਕੇਰੀ (51) ਨਾਮ ਦੇ ਇੱਕ ਵਿਅਕਤੀ ਨੂੰ ਟਰੰਪ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਕਤਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਸ਼ਕੇਰੀ ਅਜੇ ਵੀ ਇਰਾਨ ਵਿਚ ਹੈ।