#INDIA

ਜੰਮੂ ਕਸ਼ਮੀਰ ‘ਚ ਸੂਬੇ ਦਾ ਦਰਜਾ ਬਹਾਲ ਕਰਨ ਸਬੰਧੀ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਉਪ ਰਾਜਪਾਲ ਵੱਲੋਂ ਪ੍ਰਵਾਨਗੀ

ਸ੍ਰੀਨਗਰ, 19 ਅਕਤੂਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਮੰਤਰੀ ਮੰਡਲ ਦੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰਤ ਤਰਜਮਾਨ ਨੇ ਕਿਹਾ, ”ਵੀਰਵਾਰ ਨੂੰ ਅਬਦੁੱਲਾ ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਸੂਬੇ ਦਾ ਮੂਲ ਦਰਜਾ ਬਹਾਲ ਕਰਨ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।”
ਅਧਿਕਾਰੀਆਂ ਨੇ ਵਿਸਥਾਰ ‘ਚ ਜਾਣਕਾਰੀ ਦਿੱਤੇ ਬਿਨਾਂ ਕਿਹਾ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਰਜਮਾਨ ਨੇ ਕਿਹਾ ਕਿ ਸੂਬੇ ਦਾ ਦਰਜਾ ਬਹਾਲ ਕਰਨਾ ਸੁਧਾਰ ਪ੍ਰਕਿਰਿਆ ਦੀ ਇਕ ਸ਼ੁਰੂਆਤ ਹੋਵੇਗੀ, ਜਿਸ ਨਾਲ ਸੰਵਿਧਾਨਕ ਅਧਿਕਾਰ ਮੁੜ ਬਹਾਲ ਹੋਣਗੇ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਪਛਾਣ ਦੀ ਰੱਖਿਆ ਹੋਵੇਗੀ।