#INDIA

ਜੰਮੂ ‘ਚ ਅੱਤਵਾਦੀ ਹਮਲੇ ਕਾਰਨ ਸੀ.ਆਰੀ.ਪੀ.ਐੱਫ. ਦਾ ਇੰਸਪੈਕਟਰ ਸ਼ਹੀਦ

ਜੰਮੂ, 19 ਅਗਸਤ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ‘ਤੇ ਗੋਲੀਬਾਰੀ ਕਰਨ ‘ਤੇ ਸੀ.ਆਰ.ਪੀ.ਐੱਫ. ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸ.ਓ.ਜੀ.) ‘ਤੇ ਗੋਲੀਬਾਰੀ ਕੀਤੀ। ਹਮਲੇ ਵਿਚ ਸੀ.ਆਰ.ਪੀ.ਐੱਫ. ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਨੂੰ ਗੋਲੀ ਲੱਗੀ ਅਤੇ ਬਾਅਦ ਵਿਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਾਂਝੀ ਗਸ਼ਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਅਤਿਵਾਦੀ ਮੌਕੇ ਤੋਂ ਫਰਾਰ ਹੋ ਗਏ।