-ਆਸਟ੍ਰੇਲੀਆ ਜਾ ਰਹੀ ਸੀ ਲਵਜੀਤ ਕੌਰ
ਅੰਮ੍ਰਿਤਸਰ, 8 ਜੁਲਾਈ (ਪੰਜਾਬ ਮੇਲ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੋਮਵਾਰ ਦੇਰ ਰਾਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਹਿਰਾਸਤ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿਚ ਲੈ ਲਿਆ ਗਿਆ।
ਮੁੱਢਲੀ ਜਾਣਕਾਰੀ ਮੁਤਾਬਕ ਲਵਜੀਤ ਕੌਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਉਹ ਲੋੜੀਂਦੀ ਸੀ। ਵਿਦੇਸ਼ ਵਿਚ ਰਹਿਣ ਕਾਰਨ ਉਸ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਹ ਹਾਲ ਹੀ ਵਿਚ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ।
ਪੁਲਿਸ ਨੇ ਰਾਤ ਭਰ ਲਵਜੀਤ ਕੌਰ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ। ਬਟਾਲਾ ਪੁਲਿਸ ਹੁਣ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।
ਬੰਬੀਹਾ ਗੈਂਗ ਨੇ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸਦੇ ਦੂਜੇ ਸਾਥੀ ਕਰਨਵੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦਿਹਾਤੀ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਕਤਲ ਨਿੱਜੀ ਦੁਸ਼ਮਣੀ ਕਾਰਨ ਕੀਤਾ ਗਿਆ ਹੈ।
ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਲਿਆ ਹਿਰਾਸਤ ‘ਚ
