#INDIA

ਝਾਰਖੰਡ ਵਿਧਾਨ ਚੋਣਾਂ: 70 ਸੀਟਾਂ ‘ਤੇ ਰਲ ਕੇ ਲੜਨਗੇ ਕਾਂਗਰਸ ਤੇ ਜੇ.ਐੱਮ.ਐੱਮ.

ਰਹਿੰਦੀਆਂ 11 ਸੀਟਾਂ ਲਈ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਗੱਲਬਾਤ ਜਾਰੀ: ਹੇਮੰਤ ਸੋਰੇਨ
ਰਾਂਚੀ, 19 ਅਕਤੂਬਰ (ਪੰਜਾਬ ਮੇਲ)- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇ.ਐੱਮ.ਐੱਮ. ਮਿਲ ਕੇ 81 ਵਿੱਚੋਂ 70 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨਗੇ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 11 ਸੀਟਾਂ ਲਈ ਗਠਜੋੜ ਦੇ ਭਾਈਵਾਲਾਂ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ। ਵਿਧਾਨ ਸਭਾ ਦੀਆਂ 81 ਸੀਟਾਂ ਲਈ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿਚ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਹਿਯੋਗੀ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ ਅਤੇ ਉਮੀਦਵਾਰਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ।