#INDIA

ਝਾਰਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਝਾਰਖੰਡ ਡੀ.ਜੀ.ਪੀ. ਨੂੰ ਹਟਾਉਣ ਦਾ ਆਦੇਸ਼

ਰਾਂਚੀ, 19 ਅਕਤੂਬਰ (ਪੰਜਾਬ ਮੇਲ)- ਝਾਰਖੰਡ ‘ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸੂਬਾ ਸਰਾਕਰ ਨੂੰ ਕਾਰਜਵਾਹਕ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਨੁਰਾਗ ਗੁਪਤਾ ਖ਼ਿਲਾਫ਼ ਚੋਣਾਂ ‘ਚ ਸ਼ਿਕਾਇਤਾਂ ਦੇ ‘ਇਤਿਹਾਸ’ ਕਾਰਨ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦਾ ਸ਼ਨੀਵਾਰ ਨੂੰ ਨਿਰਦੇਸ਼ ਦਿੱਤਾ।
ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਝਾਰਖੰਡ ਵਿਧਾਨ ਸਭਾ ਚੋਣਾਂ 13 ਨਵੰਬਰ ਅਤੇ 20 ਨਵੰਬਰ ਨੂੰ 2 ਪੜਾਵਾਂ ‘ਚ ਕਰਵਾਈਆਂ ਜਾਣਗੀਆਂ।
ਸੂਤਰਾਂ ਨੇ ਦੱਸਿਆ ਕਿ ਚੋਣਾਂ ‘ਚ ਗੁਪਤਾ ਖ਼ਿਲਾਫ਼ ਸ਼ਿਕਾਇਤਾਂ ਦੇ ਇਤਿਹਾਸ ਅਤੇ ਕਮਿਸ਼ਨ ਵਲੋਂ ਕੀਤੀ ਗਈ ਕਾਰਵਾਈ ਦੇ ਆਧਾਰ ‘ਤੇ ਉਨ੍ਹਾਂ ਨੂੰ ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਡਾਇਰੈਕਟਰ ਜਨਰਲ ਦਾ ਅਹੁਦਾ ਹੁਣ ਕੈਡਰ ‘ਚ ਡੀ.ਜੀ.ਪੀ. ਪੱਧਰ ਦੇ ਸਭ ਤੋਂ ਸੀਨੀਅਰ ਅਧਿਕਾਰੀ ਨੂੰ ਸੌਂਪਿਆ ਜਾਵੇਗਾ।