ਨਿਊਯਾਰਕ, 23 ਸਤੰਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ‘ਸ਼ਮੂਲੀਅਤ’ ਦੇ ਦੋਸ਼ਾਂ ਤੋਂ ਅਮਰੀਕਾ ਬੇਹੱਦ ਚਿੰਤਤ ਹੈ। ਬਲਿੰਕਨ ਨੇ ਇਹ ਵੀ ਕਿਹਾ ਕਿ ਇਹ ਜ਼ਰੂਰੀ ਹੈ ਕਿ ਭਾਰਤ ਇਸ ਮਾਮਲੇ ਦੀ ਜਾਂਚ ਵਿਚ ਕੈਨੇਡਾ ਨਾਲ ਮਿਲ ਕੇ ਕੰਮ ਕਰੇ। ਵਿਦੇਸ਼ ਮੰਤਰੀ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰੀਕਾ ਇਸ ਮੁੱਦੇ ‘ਤੇ ਭਾਰਤ ਸਰਕਾਰ ਨਾਲ ਸਿੱਧੇ ਸੰਪਰਕ ‘ਚ ਹੈ।