#AMERICA

ਟਰੰਪ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਬਣੇ

ਮਿਲਵਾਕੀ, 16 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿਚ ਲੋੜੀਂਦੀ ਗਿਣਤੀ ‘ਚ ਡੈਲੀਗੇਟ ਵੋਟਾਂ ਹਾਸਲ ਕਰਨ ਤੋਂ ਬਾਅਦ ਡੋਨਾਲਡ ਟਰੰਪ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਬਣ ਗਏ ਹਨ।
ਟਰੰਪ ਕਈ ਮਹੀਨਿਆਂ ਤੋਂ ਰਾਸ਼ਟਰਪਤੀ ਲਈ ਰਿਪਬਲਿਕਨ ਪਾਰਟੀ ਦੇ ਸੰਭਾਵੀ ਉਮੀਦਵਾਰ ਸਨ। ਉਹ ਸੋਮਵਾਰ ਨੂੰ ਮਿਲਵਾਕੀ ਵਿਚ ਪਾਰਟੀ ਦੇ ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਡੈਲੀਗੇਟਾਂ ਦੀਆਂ ਵੋਟਾਂ ਪ੍ਰਾਪਤ ਕਰਕੇ ਅਧਿਕਾਰਤ ਤੌਰ ‘ਤੇ ਰਿਪਬਲਿਕਨ ਉਮੀਦਵਾਰ ਬਣ ਗਏ ਹਨ।
ਸਾਬਕਾ ਰਾਸ਼ਟਰਪਤੀ ਟਰੰਪ ਨਾਮਜ਼ਦਗੀ ਹਾਸਲ ਕਰਨ ਲਈ ਕਾਫੀ ਡੈਲੀਗੇਟ ਵੋਟਾਂ ਪ੍ਰਾਪਤ ਕਰਨ ਤੋਂ ਬਾਅਦ ਲਗਾਤਾਰ ਤੀਜੀ ਚੋਣ ਲਈ ਜੀ.ਓ.ਪੀ. ਦੀ ਅਗਵਾਈ ਕਰਨਗੇ। 2016 ‘ਚ ਜੇਤੂ ਰਹੇ, ਉਹ 2020 ਵਿਚ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਤੋਂ ਹਾਰ ਗਏ ਸਨ। ਉਹ ਨਵੰਬਰ ‘ਚ ਦੁਬਾਰਾ ਬਾਇਡਨ ਦਾ ਸਾਹਮਣਾ ਕਰਨਗੇ।