#AMERICA

ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਵਾਸ਼ਿੰਗਟਨ, 26 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਐਰੀਜ਼ੋਨਾ ਰਾਜ ਦੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਰੋਨਾਲਡ ਸਿਵਰਡ (66) ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਟਰੰਪ ਨੇ ਵੀਰਵਾਰ ਨੂੰ ਕੋਚੀਜ਼ ਕਾਉਂਟੀ ਵਿਚ ਅਮਰੀਕਾ-ਮੈਕਸੀਕੋ ਸਰਹੱਦ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਰੋਨਾਲਡ ਸਿਵਰਡ ਨਾਮੀਂ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਟਰੰਪ ਨੂੰ ਜਾਨੋਂ ਮਾਰਨ ਦੀ ਪੋਸਟ ਪਾਈ ਸੀ।
ਪੋਸਟ ਵਿਚ ਉਸ ਨੇ ਲਿਖਿਆ ਸੀ ਕਿ ਉਹ ਟਰੰਪ ਨੂੰ ਜਾਨੋਂ ਮਾਰ ਦੇਵੇਗਾ। ਅਮਰੀਕੀ ਸੂਬੇ ਐਰੀਜ਼ੋਨਾ ਦੀ ਪੁਲਿਸ ਨੇ ਜਾਂਚ ਪੜਤਾਲ ਕੀਤੀ ਅਤੇ ਉਸ ਨੇ ਰੋਨਾਲਡ ਸਿਵਰਡ ਨਾਮੀਂ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਇਹ ਕਈ ਮਾਮਲਿਆਂ ਵਿਚ ਲੋੜੀਂਦਾ ਅਪਰਾਧੀ ਦੱਸਿਆ ਜਾਂਦਾ ਹੈ।