#AMERICA

ਟਰੰਪ ਨੇ ਫਜ਼ੂਲਖਰਚੀ ਘੱਟ ਕਰਨ ਲਈ 10,000 ਮੁਲਾਜ਼ਮ ਨੌਕਰੀਓਂ ਕੱਢੇ

ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)- ਅਮਰੀਕਾ ਵਿੱਚ ਸਰਕਾਰੀ ਨੌਕਰੀਆਂ ਤੋਂ ਛਾਂਟੀ ਇਨ੍ਹੀਂ ਦਿਨੀਂ ਚਰਚਾ ਦਾ ਮੁੱਖ ਵਿਸ਼ਾ ਬਣੀ ਹੋਈ ਹੈ। ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਸ ਵਾਰ ਭੂਮੀ ਪ੍ਰਬੰਧਨ ਅਤੇ ਸਾਬਕਾ ਫ਼ੌਜੀਆਂ ਦੀ ਦੇਖਭਾਲ ਵਿੱਚ ਲੱਗੇ ਕਰਮਚਾਰੀ ਜ਼ਿਆਦਾ ਪ੍ਰਭਾਵਿਤ ਹੋਏ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਸਰਕਾਰੀ ਵਿਭਾਗਾਂ ਵਿਚ ਵੱਡੇ ਪੱਧਰ ‘ਤੇ ਛਾਂਟੀ ਕਰ ਰਹੀ ਹੈ। ਸ਼ੁੱਕਰਵਾਰ ਨੂੰ 10,000 ਤੋਂ ਵੱਧ ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੇ ਸਲਾਹਕਾਰ ਐਲੋਨ ਮਸਕ ਦੀ ਅਗਵਾਈ ਹੇਠ ਸਰਕਾਰੀ ਨੌਕਰਸ਼ਾਹੀ ਨੂੰ ਘਟਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਛਾਂਟੀ ਕੀਤੇ ਗਏ ਕਰਮਚਾਰੀਆਂ ਵਿੱਚ ਜ਼ਿਆਦਾਤਰ ਉਹ ਲੋਕ ਸ਼ਾਮਲ ਹਨ, ਜੋ ਭੂਮੀ ਪ੍ਰਬੰਧਨ ਅਤੇ ਸਾਬਕਾ ਫੌਜੀਆਂ ਦੀ ਦੇਖਭਾਲ ਵਿੱਚ ਸ਼ਾਮਲ ਹਨ। ਟਰੰਪ ਪ੍ਰਸ਼ਾਸਨ ਦੇ ਇਸ ਕਦਮ ਨਾਲ ਗ੍ਰਹਿ, ਊਰਜਾ, ਵੈਟਰਨਜ਼ ਅਫੇਅਰਜ਼, ਖੇਤੀਬਾੜੀ, ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗਾਂ ਦੇ ਕਰਮਚਾਰੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮੁਲਾਜ਼ਮ ਜੋ ਪ੍ਰੋਬੇਸ਼ਨਰੀ ਵਰਕਰ ਸਨ, ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਅਜਿਹੇ ਕਰਮਚਾਰੀਆਂ ਦੀ ਨੌਕਰੀ ਦੀ ਸੁਰੱਖਿਆ ਘੱਟ ਹੁੰਦੀ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਸਰਕਾਰ ਨੇ ਛਾਂਟੀ ਕੀਤੀ। ਸਰਕਾਰ ਦੇ ਮਨੁੱਖੀ ਸਰੋਤ ਵਿਭਾਗ ਨੇ ਲਗਭਗ 2 ਲੱਖ ਪ੍ਰੋਬੇਸ਼ਨਰੀ ਕਰਮਚਾਰੀਆਂ ਦੀ ਛਾਂਟੀ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਵੀਰਵਾਰ ਤੋਂ ਕਈ ਵਿਭਾਗਾਂ ਵਿੱਚ ਛਾਂਟੀ ਸ਼ੁਰੂ ਹੋ ਗਈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਏਜੰਸੀਆਂ, ਜਿਵੇਂ ਕਿ ਖਪਤਕਾਰ ਵਿੱਤੀ ਸੁਰੱਖਿਆ ਬਿਊਰੋ ਨੂੰ ਲਗਭਗ ਬੰਦ ਰਾਇਟਰਜ਼ ਦੀ ਰਿਪੋਰਟ ਮੁਤਾਬਕ, ਅਗਲੇ ਹਫ਼ਤੇ ਅੰਦਰੂਨੀ ਮਾਲ ਸੇਵਾ (ਆਈਆਰਐੱਸ) ਦੇ ਹਜ਼ਾਰਾਂ ਕਰਮਚਾਰੀਆਂ ਨੂੰ ਵੀ ਨੌਕਰੀ ਤੋਂ ਕੱਢੇ ਜਾਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਟਰੰਪ ਅਤੇ ਐਲੋਨ ਮਸਕ ਨੇ ਕਰਮਚਾਰੀਆਂ ਨੂੰ ਸਵੈਇੱਛਤ ਸੇਵਾਮੁਕਤੀ ਦਾ ਬਦਲ ਵੀ ਦਿੱਤਾ ਸੀ। ਵ੍ਹਾਈਟ ਹਾਊਸ ਮੁਤਾਬਕ ਹੁਣ ਤੱਕ 75,000 ਸਰਕਾਰੀ ਕਰਮਚਾਰੀ ਸਵੈ-ਇੱਛਾ ਨਾਲ ਸੇਵਾਮੁਕਤ ਹੋ ਚੁੱਕੇ ਹਨ, ਜੋ ਕੁੱਲ 23 ਲੱਖ ਸਰਕਾਰੀ ਕਰਮਚਾਰੀਆਂ ਦਾ ਲਗਭਗ 3 ਫੀਸਦੀ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਰਕਾਰੀ ਵਿਭਾਗਾਂ ਵਿਚ ਫਜ਼ੂਲ ਖਰਚੀ ਅਤੇ ਧੋਖਾਧੜੀ ਕਾਰਨ ਵੱਡੀ ਰਕਮ ਬਰਬਾਦ ਹੋ ਰਹੀ ਹੈ। ਵਰਤਮਾਨ ਵਿੱਚ ਫੈਡਰਲ ਸਰਕਾਰ ਉੱਤੇ $36 ਟ੍ਰਿਲੀਅਨ (36 ਟ੍ਰਿਲੀਅਨ ਡਾਲਰ) ਦਾ ਕਰਜ਼ਾ ਹੈ ਅਤੇ ਪਿਛਲੇ ਸਾਲ ਅਮਰੀਕਾ ਵਿੱਚ $1.8 ਟ੍ਰਿਲੀਅਨ ਦਾ ਘਾਟਾ ਸੀ।