ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਸੈਂਕੜੇ ਮੌਸਮ ਦੀ ਭਵਿੱਖਬਾਣੀ ਕਰਨ ਵਾਲਿਆਂ ਅਤੇ ਨੈਸ਼ਨਲ ਓਸ਼ੀਅਨਿਕ ਐਂਡ ਐਟਮੌਸਫੀਅਰਿਕ ਐਡਮਨਿਸਟ੍ਰੇਸ਼ਨ (ਐੱਨ.ਓ.ਏ.ਏ.) ਦੇ ਹੋਰ ਸੰਘੀ 880 ਕਰਮਚਾਰੀਆਂ ਨੂੰ ਨੌਕਰੀਓਂ ਕੱਢ ਦਿੱਤਾ ਗਿਆ। ਜਿਨ੍ਹਾਂ ਫੈਡਰਲ ਮੁਲਾਜ਼ਮਾਂ ਨੂੰ ਨੌਕਰੀਓਂ ਨਹੀਂ ਕੱਢਿਆ ਗਿਆ, ਉਨ੍ਹਾਂ ਦੱਸਿਆ ਕਿ ਕੱਢੇ ਗਏ ਮੁਲਾਜ਼ਮਾਂ ਵਿਚ ਉਹ ਮੌਸਮ ਵਿਗਿਆਨੀ ਵੀ ਸ਼ਾਮਲ ਸਨ, ਜੋ ਦੇਸ਼ ਭਰ ਵਿਚ ਰਾਸ਼ਟਰੀ ਮੌਸਮ ਸੇਵਾ ਦਫਤਰਾਂ ‘ਚ ਅਹਿਮ ਸਥਾਨਕ ਭਵਿੱਖਬਾਣੀਆਂ ਕਰਦੇ ਹਨ।
ਐੱਨ.ਓ.ਏ.ਏ. ਦੇ ਸਾਬਕਾ ਮੁੱਖ ਵਿਗਿਆਨੀ ਕ੍ਰੇਗ ਮੈਕਲੀਨ ਨੇ ਕਿਹਾ ਕਿ ਐੱਨ.ਓ.ਏ.ਏ. ‘ਚ ਕਟੌਤੀ 2 ਪੜਾਵਾਂ ਵਿਚ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਵਿਚ 500, ਜਦੋਂ ਕਿ ਦੂਜੇ ਪੜਾਅ ਵਿਚ 880 ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਸਹਿਯੋਗੀ ਐਲਨ ਮਸਕ ਸੰਘੀ ਸਰਕਾਰ ਦੇ ਖਰਚਿਆਂ ਵਿਚ ਕਟੌਤੀ ਕਰ ਰਹੇ ਹਨ, ਜਿਸ ਦੇ ਨਤੀਜੇ ਵਜੋਂ ਮੁਲਾਜ਼ਮਾਂ ਦੀ ਛਾਂਟੀ ਹੋ ਰਹੀ ਹੈ।
ਟਰੰਪ ਪ੍ਰਸ਼ਾਸਨ ਨੇ ਮੌਸਮ ਵਿਭਾਗ ਦੇ 880 ਕਰਮਚਾਰੀਆਂ ਨੂੰ ਨੌਕਰੀਓਂ ਕੱਢਿਆ
