3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਮਾਮਲਾ ਦਰਜ
ਫਲੋਰੀਡਾ, 19 ਅਗਸਤ (ਪੰਜਾਬ ਮੇਲ)- ਫਲੋਰੀਡਾ ਵਿਚ ਹੋਏ ਇੱਕ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਖ਼ਬਰਾਂ ਦੀਆਂ ਸੁਰਖੀਆਂ ਬਣਿਆ ਹੋਇਆ ਹੈ। ਪੁਲਿਸ ਨੇ ਉਸ ‘ਤੇ 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਕਤਲ ਦਾ ਮਾਮਲਾ ਦਰਜ ਕੀਤਾ ਹੈ। ਰਿਪੋਰਟਾਂ ਮੁਤਾਬਕ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਹਾਈਵੇ ‘ਤੇ ਯੂ-ਟਰਨ ਮਾਰ ਰਿਹਾ ਸੀ। ਇਸ ਦੌਰਾਨ ਉਸਦੇ ਟਰੱਕ ਨਾਲ ਟੱਕਰ ਹੋਈ, ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਹਰਜਿੰਦਰ ਉੱਪਰ 3 ਕਤਲਾਂ ਦੇ ਦੋਸ਼, ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਅਤੇ ਝੂਠੇ ਲਾਇਸੈਂਸ ਦੀ ਵਰਤੋਂ ਦੇ ਮਾਮਲੇ ਦਰਜ ਕੀਤੇ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ 2018 ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਰਾਹੀਂ ਅਮਰੀਕਾ ਵਿਚ ਦਾਖਲ ਹੋਇਆ ਸੀ ਅਤੇ ਬਾਅਦ ਵਿਚ ਕੈਲੀਫ਼ੋਰਨੀਆ ਤੋਂ ਸ਼ਾਇਦ ਜਾਲਸਾਜ਼ੀ ਨਾਲ ਟਰੱਕ ਦਾ ਲਾਇਸੈਂਸ ਹਾਸਲ ਕੀਤਾ। ਹਾਦਸੇ ਵੇਲੇ ਟਰੱਕ ਵਿਚ ਦੋ ਹੋਰ ਯਾਤਰੀ ਵੀ ਸਵਾਰ ਸਨ, ਜੋ ਕਿ ਕਮਰਸ਼ੀਅਲ ਟਰੱਕਿੰਗ ਨਿਯਮਾਂ ਅਨੁਸਾਰ ਗੈਰ-ਕਾਨੂੰਨੀ ਹੈ। ਹਰਜਿੰਦਰ ਸਿੰਘ ਨੂੰ ਕਤਲ ਦੇ ਮਾਮਲੇ ਵਿਚ 7 ਤੋਂ 15 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਪੁਲਿਸ ਅਨੁਸਾਰ, ਕੇਸ ਦੇ ਫੈਸਲੇ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ।
ਯਾਦ ਰਹੇ ਕਿ ਪਿਛਲੇ ਕੁਝ ਸਾਲਾਂ ਤੋਂ ਅਮਰੀਕੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਡਰਾਈਵਰਾਂ ਅਤੇ ਇਮੀਗ੍ਰੇਸ਼ਨ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਇਸ ਕਰਕੇ ਸੰਭਾਵਨਾ ਹੈ ਕਿ ਹਰਜਿੰਦਰ ਸਿੰਘ ਦੇ ਕੇਸ ਨੂੰ ਅਧਾਰ ਬਣਾਉਂਦੇ ਹੋਏ ਉਸ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ।
ਟਰੱਕ ਡਰਾਈਵਰ ਹਰਜਿੰਦਰ ਸਿੰਘ ‘ਤੇ ਲੱਗੇ ਕਤਲ ਦੇ ਚਾਰਜ
