ਕ੍ਰਾਈਸਟਚਰਚ, 24 ਅਕਤੂਬਰ (ਪੰਜਾਬ ਮੇਲ)- ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਚਾਰ ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 180 ਦੌੜਾਂ ਬਣਾਈਆਂ। ਜਵਾਬ ਵਿਚ ਭਾਰਤੀ ਟੀਮ ਨੇ 19.5 ਓਵਰਾਂ ਵਿਚ 6 ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ ਅਤੇ ਮੈਚ ਆਪਣੇ ਨਾਂ ਕਰ ਲਿਆ। ਇਸ ਜਿੱਤ ਨਾਲ ਭਾਰਤ ਸੀਰੀਜ਼ ‘ਚ 2-0 ਨਾਲ ਅੱਗੇ ਹੋ ਗਿਆ ਹੈ।
ਇਸ ਤੋਂ ਪਹਿਲਾਂ ਗਲੇਨ ਫਿਲਿਪਸ ਅਤੇ ਬੇਵੋਨ ਜੈਕਬਜ਼ ਦੇ ਸ਼ਾਨਦਾਰ ਅਰਧ ਸੈਂਕੜਿਆਂ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਭਾਰਤ ਵਿਰੁੱਧ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ 20 ਓਵਰਾਂ ਵਿਚ ਪੰਜ ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ।
ਟੀ-20: ਭਾਰਤ ਨੇ ਨਿਊਜ਼ੀਲੈਂਡ ਨੂੰ ਚਾਰ ਵਿਕਟਾਂ ਨਾਲ ਹਰਾਇਆ

