#PUNJAB

ਡਾਕਟਰ ਓਬਰਾਏ ਬਣੇਂ ਅੰਗਹੀਣਾਂ ਦਾ ਸਹਾਰਾ, ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਪੰਜਾਬ ਮੇਲ)- ਸਿੱਧ ਸਮਾਜਸੇਵੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਨੂੰ ਸਮਰਪਿਤ  ਸੈਂਕੜਿਆਂ ਦੀ ਗਿਣਤੀ ਵਿਚ ਬਿਨਾਂ ਕਿਸੇ ਭੇਦ ਭਾਵ ਦੇ ਸਮਾਜ ਭਲਾਈ ਦੇ ਕੰਮ ਜਾਰੀ ਹਨ ਇਸ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਸਰਦਾਰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ 10 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਅਤੇ ਕੰਮ ਕਰਨ ਤੋਂ ਅਸਮਰਥ ਅੰਗਹੀਣ ਵਿਅਕਤੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸਹਾਇਤਾ ਰਾਸ਼ੀ ਜਾਰੀ ਹੈ ਇਸ ਮੌਕੇ ਅੰਗਹੀਣ ਵਿਅਕਤੀਆਂ ਨੇ ਦੱਸਿਆ ਕਿ ਓਬਰਾਏ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ ਸਾਨੂੰ ਕਦੇ ਵੀ ਆਪਣੇ ਆਪ ਵਿੱਚ ਹੀਣ ਭਾਵਨਾ ਮਹਿਸੂਸ ਨਹੀਂ ਹੋਈ ਇਸ ਮੌਕੇ ਬਲਵਿੰਦਰ ਸਿੰਘ ਮੱਲਣ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਫਿਰ ਦੁਬਾਰਾ ਅਪਣੀ ਜ਼ਿੰਦਗੀ ਬਚਾਉਣ ਲਈ ਓਬਰਾਏ ਦੀ ਕੋਸ਼ਿਸ਼ ਨੂੰ ਸਲਾਮ ਕੀਤੀ।ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਮਾਸਟਰ ਰਾਜਿੰਦਰ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ, ਔਲਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ, ਆਦਿ ਹਾਜ਼ਰ ਸਨ।

Leave a comment