ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ. ਸਿੰਘ ਓਬਰਾਏ ਨੇ ਮੁੱਖ ਮਹਿਮਾਨ ਵਜੋਂ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਦੇ 57ਵੇਂ ਐਵਾਰਡ ਡੇਅ ਸਮਾਰੋਹ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥਣਾਂ ਦੀ ਮਿਹਨਤ ਦੀ ਸਰਾਹਨਾ ਕੀਤੀ।
ਸਮਾਰੋਹ ਦੌਰਾਨ ਡਾ. ਸਤਨਾਮ ਸਿੰਘ ਨਿੱਜਰ, ਡਾ. ਬਾਗੀ, ਕਾਲਜ ਦੀ ਪ੍ਰਿੰਸੀਪਲ ਅਤੇ ਹੋਰ ਮਾਣਯੋਗ ਸ਼ਖਸੀਅਤਾਂ ਵੀ ਹਾਜ਼ਰ ਸਨ। ਡਾ. ਓਬਰਾਏ ਨੇ ਇਸ ਅਰਥਪੂਰਨ ਸਮਾਗਮ ਨੂੰ ਦੇਖ ਕੇ ਖੁਸ਼ੀ ਪ੍ਰਗਟਾਈ ਅਤੇ ਕਿਹਾ ਕਿ ਸਿੱਖਿਆ ਹੀ ਸਮਾਜ ਨੂੰ ਉੱਚਾਈਆਂ ਤੱਕ ਲੈ ਕੇ ਜਾਣ ਦਾ ਸਭ ਤੋਂ ਵੱਡਾ ਸਾਧਨ ਹੈ।
ਇਸ ਵਿਸ਼ੇਸ਼ ਮੌਕੇ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 30 ਹੋਣਹਾਰ ਪਰ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੀ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲਦੇ ਹੋਏ ਉਨ੍ਹਾਂ ਨੂੰ ਗੋਦ ਲਿਆ ਗਿਆ। ਟਰੱਸਟ ਵੱਲੋਂ ਇਹ ਕਦਮ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਇੱਕ ਸ਼ਲਾਘਾਯੋਗ ਯਤਨ ਮੰਨਿਆ ਜਾ ਰਿਹਾ ਹੈ।
ਸਮਾਗਮ ਦੇ ਅੰਤ ‘ਤੇ ਕਾਲਜ ਪ੍ਰਬੰਧਕਾਂ ਵੱਲੋਂ ਡਾ. ਓਬਰਾਏ ਅਤੇ ਹੋਰ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਡਾ. ਐੱਸ.ਪੀ. ਸਿੰਘ ਓਬਰਾਏ ਮੁੱਖ ਮਹਿਮਾਨ ਵਜੋਂ ਬੀ.ਬੀ.ਕੇ. ਡੀ.ਏ.ਵੀ. ਕਾਲਜ ਦੇ 57ਵੇਂ ਐਵਾਰਡ ਡੇਅ ਵਿਚ ਸ਼ਾਮਲ
