#PUNJAB

ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਅੰਗਹੀਣਾਂ ਦੀ ਸਹਾਇਤਾ ਰਾਸ਼ੀ ਜਾਰੀ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਪੰਜਾਬ ਮੇਲ)- ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ 42 ਅੰਗਹੀਣ ਵਿਅਕਤੀਆਂ ਨੂੰ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਭੇਜੀ 31500 ਦੀ ਸਹਾਇਤਾ ਰਾਸ਼ੀ ਇੱਕ ਸਮਾਗਮ ਦੌਰਾਨ ਦਿੱਤੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਵੱਖ-ਵੱਖ ਬੀਮਾਰੀਆਂ ਤੋਂ ਵੀ ਪੀੜਤ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਮਾਰੀਆਂ ਤੋਂ ਪੀੜ੍ਹਤ ਅੰਗਹੀਣਾਂ ਨੂੰ ਦਵਾਈਆਂ ਆਦਿ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਹਮੇਸ਼ਾ ਲਾਠੀ ਬਣਕੇ ਸਾਡੇ ਨਾਲ ਖੜ੍ਹਦੇ ਹਨ ਅਤੇ ਸਾਡੀ ਕੀਤੀ ਗਈ ਫਰਿਆਦ ਨੂੰ ਪਹਿਲ ਦੇ ਆਧਾਰ ‘ਤੇ ਸੁਣਦੇ ਹਨ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਗੁਰਪਾਲ ਸਿੰਘ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਗੁਰਜੀਤ ਸਿੰਘ ਜੀਤਾ, ਪਰਮਜੀਤ ਕੌਰ ਬਰਾੜ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।